Under the Door-to-door Employment and Business Mission of the Punjab Government, all possible efforts are being made to provide employment to the youth and make them capable of self-employment.
ਤਰਨਤਾਰਨ 27 ਜਨਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਤਰਨ ਤਾਰਨ ਸ਼੍ਰੀ ਰਿਸ਼ੀ ਪਾਲ ਸਿੰਘ, ਆਈ.ਏ.ਐਸ. ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ 31 ਜਨਵਰੀ-2023 ਨੂੰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਪ੍ਰਭਜੋਤ ਸਿੰਘ, ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਦ ਸਵੈ-ਰੋਜ਼ਗਾਰ ਸਕੀਮਾਂ/ ਟ੍ਰੇਨਿੰਗ/ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ। ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਮਿਤੀ 31 ਜਨਵਰੀ-2023 ਨੂੰ ਸਵੇਰੇ 10 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਆਪਣੇ ਪੜਾਈ ਅਤੇ ਬੈਂਕ ਪਾਸਬੁੱਕ, ਅਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਈਜ਼ ਤਿੰਨ ਫੋਟੋ ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਲੋਨ ਲੈ ਕੇ ਆਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸੱਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।