Close

Under the Ghar Ghar Rozghaar scheme, efforts are being made to provide employment and self-employment to the unemployed.

Publish Date : 12/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਅਧੀਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਕੀਤੇ ਜਾ ਰਹੇ ਹਨ ਉਪਰਾਲੇ-ਡਿਪਟੀ ਕਮਿਸ਼ਨਰ
ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈੱਲਪ ਲਾਈਨ ‘ਤੇ ਹਰ ਕੰਮ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਸਕਦੇ ਹਨ ਸੰਪਰਕ
ਤਰਨ ਤਾਰਨ, 12 ਅਕਤੂਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਅਧੀਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਵੱਲੋਂ ਦੱਸਿਆ ਗਿਆ ਕਿ ਰੋਜ਼ਗਾਰ ਅਤੇ ਸਵੈ-ਰੋਜਗਾਰ ਦੇ ਚਾਹਵਾਨ ਬੇਰੋਜ਼ਗਾਰ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈੱਲਪ ਲਾਈਨ ਨੰਬਰ 77173-97013 ਤੇ ਹਰ ਕੰਮ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕਰਕੇ ਆਪਣੇ ਵੇਰਵੇ ਦੱਸ ਸਕਦੇ ਹਨ, ਜਿਸ ‘ਤੇ ਉਨ੍ਹਾਂ ਨੂੰ ਯੋਗਤਾ ਦੇ ਅਧਾਰ ‘ਤੇ ਰੋਜ਼ਗਾਰ/ਸਵੈ-ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨੌਜਵਾਨ ਆਪਣੇ ਵੇਰਵੇ ਈ. ਮੇਲ dbeetarntaranhelp@gmail.com ‘ਤੇ ਵੀ ਭੇਜ ਸਕਦੇ ਹਨ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਸਿੱਖਿਆ ਸੰਸਥਾਵਾਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਆਨ ਲਾਈਨ ਕਾਊਂਸਲਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ  ਕਿੱਤਾ ਮੁਖੀ ਕੋਰਸਾਂ/ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿੱਚ ਰੋਜਗਾਰ ਦੇ ਮੌਕਿਆਂ/ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਦੀ  ਜਾਣਕਾਰੀ ਦਿੱਤੀ ਜਾ ਸਕੇ।
ਜਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਆਪਣਾ ਕੰਮ ਧੰਦਾ ਕਰਨ ਦੇ ਚਾਹਵਾਨ ਬੇਰੁਜ਼ਗਾਰਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਤਹਿਤ ਵਿੱਤੀ ਸਹਾਇਤ ਪ੍ਰਦਾਨ ਕੀਤੀ ਜਾ ਸਕੇ ਅਤੇ ਉਹ ਆਪਣਾ ਕੰਮ ਸ਼ੁਰੂ ਕਰ ਸਕਣ। ਉਨ੍ਹਾ ਕਿਹਾ ਕਿ ਸਵੈ-ਰੋਜਗਾਰ ਦੇ ਚਾਹਵਾਨ  ਬੇਰੁਜਗਾਰ ਆਪਣੇ ਵੇਰਵੇ https://forms.gle/WzCEPnwnYGsWCeEz9  ਲਿੰਕ ਤੇ ਦਰਜ ਕਰਵਾ ਸਕਦੇ ਹਨ। ਪੜ੍ਹੇ ਲਿਖੇ ਬੇਰੁਜਗਾਰ ਨੌਜਵਾਨ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਪੋਰਟਲ www.pgrkam.com  ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।