Close

Under the Ghar Ghar Rozghaar scheme, state level employment fairs will be organized from September 24 to 30

Publish Date : 07/08/2020
DC

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰਾਜ ਪੱਧਰੀ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਜਾਵੇਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ
ਤਰਨ ਤਾਰਨ, 06 ਅਗਸਤ :
ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ, 2020 ਤੋਂ 30 ਸਤੰਬਰ, 2020 ਤੱਕ ਰਾਜ ਪੱਧਰੀ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਮੇਲੇ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਏ ਜਾਣਗੇ। ਇਹ ਮੇਲੇ ਵਰਚੂਅਲ ਅਤੇ ਫਿਜ਼ੀਕਲ ਦੋਵਾਂ ਮੋਡ ਵਿੱਚ ਨਿਯੋਜਕਾਂ ਦੀ ਇੱਛਾ ਅਨੁਸਾਰ ਲਗਾਏ ਆਯੋਜਿਤ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਉਮੀਦਵਾਰ ਦਾ www.pgrkam.com  ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੈ। ਪੋਟਲ ਤੇ ਰਜਿਸਟਰ ਹੋਣ ਲਈ ਉਮੀਦਵਾਰ ਪੋਰਟਲ ਦੇ ਲਿੰਕ ‘ਤੇ ਜਾ ਕੇ ਜੋਬ ਸੀਕਰ ਦੇ ਤੌਰ ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕਰ ਸਕਦਾ ਹੈ। ਉਮੀਦਵਾਰ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਸੰਪਰਕ ਕਰਕੇ ਨਿਰਧਾਰਤ 20/- ਰੁਪਏ ਫੀਸ ਦੇ ਕੇ ਵੀ ਰਜਿਸਟਰੇਸ਼ਨ ਕਰਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਵੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਸੰਪਰਕ ਕਰ ਸਕਦੇ ਹਨ। ਸਵੈ-ਰੋਜਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਬਿਊਰੋ ਵਿੱਚ ਮਿੱਥੇ ਰੋਸਟਰ ਅਨੁਸਾਰ ਬੈਠਦੇ ਹਨ। ਜਿਸ ਅਨੁਸਾਰ ਜਿਲ੍ਹਾ ਉਦਯੋਗ ਕੇਂਦਰ ਦਾ ਨੁਮਾਇੰਦਾ ਸੋਮਵਾਰ ਅਤੇ ਵੀਰਵਾਰ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ, ਮੰਗਲਵਾਰ ਅਤੇ ਸ਼ੁੱਕਰਵਾਰ, ਅਨੁਸੂਚਿਤ ਜਾਤੀਆਂ ਨਾਲ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਸੋਮਵਾਰ ਅਤੇ ਵੀਰਵਾਰ, ਜਿਲ੍ਹਾ ਲੀਡ ਬੈਂਕ ਮੈਨੇਜਰ ਦਾ ਨੁਮਾਇੰਦਾ ਮੰਗਲਵਾਰ ਅਤੇ ਸ਼ੁੱਕਰਵਾਰ, ਡੇਅਰੀ ਵਿਭਾਗ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਮੰਗਲਵਾਰ ਅਤੇ ਸੁੱਕਰਵਾਰ, ਕਾਮਨ ਸਰਵਿਸ ਸੈਂਟਰ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਮੰਗਲਵਾਰ ਅਤੇ ਸੁੱਕਰਵਾਰ  ਅਤੇ ਹੁਨਰ ਵਿਕਾਸ ਵਿਭਾਗ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਬੈਠਦਾ ਹੈ।
ਉਹਨਾਂ ਕਿਹਾ ਕਿ ਉਮੀਦਵਾਰ ਆਪਣੀ ਰੁਚੀ ਦੇ ਖੇਤਰ ਨਾਲ ਸਬੰਧਤ ਸਕੀਮਾਂ ਅਤੇ ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਸਬੰਧਤ ਵਿਭਾਗ ਦੇ ਨੁਮਾਇੰਦੇ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦਾ ਹੈ ਜਾਂ ਬਿਊਰੋ ਦੇ ਲਿੰਕ Self Employment Loan Registration Form ਤੇ ਵੀ ਅਪਲਾਈ ਕਰ ਸਕਦਾ ਹੈ।
————–