Under the Mahatma Gandhi Sarbatt Vikas Yojana, District Level Camp will be set up at Indoor Stadium Tarn Taran on 20th June – Deputy Commissioner Tarn Taran

Publish Date : 18/06/2019
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜੂਨ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ 18 ਜੂਨ : 
ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉੇਣ ਲਈ ਹਰ ਮਹੀਨੇ ਦੀ 20 ਤਰੀਕ ਨੂੰ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨਾਲ ਕੀਤੀ ਮੀਟਿੰਗ ਨੰੁ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 20 ਜੂਨ, ਦਿਨ ਸ਼ੁੱਕਰਵਾਰ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਗੁਰਨੇਤਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
  ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦ੍ਰਿਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪੁੱਜ ਸਕਣ, ਜਿਹੜੇ ਲੋਕਾਂ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ । ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਸਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ। 
ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲੇ ਦਾ ਕੋਈ ਵੀ ਲੋੜਵੰਦ ਪਰਿਵਾਰ ਵੱਖ-ਵੱਖ ਵਿਭਾਗਾਂ ਵੱਲੋਂ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਉਹਨਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਕੈਂਪ ਵਿਚ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਧਵਾ, ਆਸ਼ਰਿਤ ਬੱਚੇ ਅਤੇ ਦਿਵਿਆਂਗ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ। 
ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਪ੍ਰਧਾਨ ਮੰਤਰੀ ਅਵਾਸ ਯੋਜਨ ਤਹਿਤ ਯੋਗ ਲਾਭਪਾਤਰੀਆਂ ਨੂੰ 5 ਮਰਲੇ ਦੇ ਪਲਾਟ ਸਕੀਮ, ਵਿਭਿੰਨ ਪੈਨਸ਼ਨ ਸਕੀਮਾਂ, ਵਿਭਿੰਨ ਵਿੱਤੀ ਸਹਾਇਤਾ, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵੱਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘੱਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐਸ.ਸੀ. ਬੀ.ਸੀ. ਘੱਟ ਗਿਣਤੀ ਲਈ ਕਰਜ਼ੇ, ਸਰਵ ਸਿੱਖਿਆ ਅਭਿਆਨ ਆਦਿ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ ।