Under the Mai Bhago Vidya Scheme, schools in 63 schools of the district and 4619 girls of class 12 will be provided free cycles.

Publish Date : 30/01/2019
meeting

ਮਾਈ ਭਾਗੋ ਵਿੱਦਿਆ ਸਕੀਮ ਤਹਿਤ ਜ਼ਿਲ੍ਹੇ ਦੇ 63 ਸਕੂਲਾਂ ਵਿਚ ਗਿਆਰੀਂ ਅਤੇ ਬਾਰਵੀਂ ਜਮਾਤ ਦੀਆਂ 4619 ਵਿਦਿਆਰਥਣਾਂ ਨੂੰ ਮੁਹੱਈਆ ਕਰਵਾਏ ਜਾਣਗੇ ਮੁਫ਼ਤ ਸਾਈਕਲ
ਮੌਜੂਦਾ ਵਿੱਤੀ ਸਾਲ ਦੌਰਾਨ ਰਾਜ ਵਿੱਚ 1 ਲੱਖ 42 ਹਜ਼ਾਰ ਵਿਦਿਆਰਥਣਾਂ ਨੂੰ ਦਿੱਤੇ ਜਾ ਰਹੇ ਹਨ ਮੁਫਤ ਸਾਈਕਲ
ਤਰਨ ਤਾਰਨ 29 ਜਨਵਰੀ:
ਪੰਜਾਬ ਸਰਕਾਰ ਵੱਲੋਂ ਲੜਕੀਆਂ ਲਈ ਦਸਵੀਂ ਤੋਂ ਬਾਅਦ ਉੱਚ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਜ਼ਿਲ੍ਹੇ ਦੇ 63 ਸਕੂਲਾਂ ਵਿਚ ਗਿਆਰੀਂ ਅਤੇ ਬਾਰਵੀਂ ਜਮਾਤ ਦੀਆਂ 4619 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਮੁਹੱਈਆ ਕਰਵਾਏ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਗਣਤੰਤਰਤਾ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਤਰਨ ਤਾਰਨ ਦੀਆਂ 50 ਵਿਦਿਆਰਥਣਾਂ ਨੂੰ ਮੁਫਤ ਸਾਈਕਲ ਦੇ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਬਾਕੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਵੀ ਸਾਈਕਲ ਜਲਦ ਦਿੱਤੇ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਲੜਕੀਆਂ ਨੂੰ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮਾਈ ਭਾਗੋ ਵਿੱਦਿਆ ਸਕੀਮ ਚਾਲੂ ਕੀਤੀ ਗਈ ਹੈ। ਇਸ ਸਕੀਮ ਤਹਿਤ ਰਾਜ ਦੀਆਂ ਗਿਆਰੀਂ ਅਤੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਜਾਣ ਲਈ ਮੁਫਤ ਸਾਈਕਲ ਮੁਹੱਈਆ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ ਦੌਰਾਨ ਰਾਜ ਵਿਚ ਗਿਆਰੀਂ ਅਤੇ ਬਾਰਵੀਂ ਕਲਾਸ ਦੀਆਂ 1 ਲੱਖ 42 ਹਜ਼ਾਰ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਦਿੱਤੇ ਜਾ ਰਹੇ ਹਨ ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸੂਬੇ ਵਿੱਚ ਪੜ੍ਹਾਈ ਵਿਚਾਲੇ ਛੱਡਣ ਵਾਲੀਆਂ ਲੜਕੀਆਂ ਦੀ ਦਰ ਕਾਫੀ ਘੱਟ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਰਾਜ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ, ਜਿੰਨ੍ਹਾਂ ਵਿਚ ਪੜ੍ਹਾਈ, ਹੋਸਟਲ ਆਦਿ ਦੀ ਸਹੂਲਤ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ।