Close

Under the Nutrition Campaign, September 1 to September 30 will be celebrated by the Nutrition Month-Deputy Commissioner Tarn Taran

Publish Date : 28/08/2019
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੋਸ਼ਣ ਅਭਿਆਨ ਤਹਿਤ 1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਪੋਸ਼ਣ ਮਹੀਨਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 28 ਅਗਸਤ :
ਜ਼ਿਲ੍ਹੇ ਵਿੱਚ ਚੱਲ ਰਹੇ ਪੋਸ਼ਣ ਅਭਿਆਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਪੋਸ਼ਣ ਮਹੀਨਾ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
  ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਪੋਸ਼ਣ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋ 2017-18 ਵਿਚ ਸ਼ੁਰੂ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਕੇਂਦਰ ਸਰਕਾਰ ਦੀ ਹਦਾਇਤਾਂ ਮੁਤਾਬਿਕ 1 ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਬੱਚਿਆਂ ਅਤੇ ਔਰਤਾਂ ਦੇ ਪੋਸ਼ਣ ਅਤੇ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਇਸ ਸਬੰਧੀ ਵਿਚ ਡਿਪਟੀ ਕਮਿਸ਼ਨਰ ਵੱਲੋੋਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਬੱਚਿਆਂ ਅਤੇ ਔਰਤਾਂ ਦੇ ਪੋਸ਼ਣ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਕੁਪੋਸ਼ਣ ਜੋ ਕਿ ਇੱਕ ਪੀੜੀ ਦਰ ਪੀੜ੍ਹੀ ਰੋਗ ਵਜੋਂ ਸਾਬਤ ਹੋ ਰਿਹਾ ਦੇ ਖਾਤਮੇ ਲਈ 0-6 ਸਾਲ ਬੱਚੇ, ਗਰਭਵਤੀ ਔਰਤਾਂ ਤੇ ਦੁਧਾਰੂ ਮਾਵਾਂ ਦੇ ਖਾਣ ਪਾਣ ਅਤੇ ਪੌਸ਼ਟਿਕ ਆਹਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਅਤੀ ਜ਼ਰੂਰੀ ਹੈ।ਉਨ੍ਹਾਂ ਦੱਸਿਆ ਗਿਆ ਕਿ ਜੇਕਰ ਬੱਚਿਆਂ ਨੂੰ ਖਾਣ ਪੀਣ ਸਹੀ ਤਰੀਕੇ ਨਾਲ ਦਿੱਤਾ ਜਾਵੇ ਤਾਂ ਇਸ ਕੁਪੋਸ਼ਣ ਦੇ ਰੋਗ ਨੂੰ ਜੜ੍ਹ ਤੋਂ ਹੀ ਖਤਮ ਕੀਤਾ ਜਾ ਸਕਦਾ ਹੈ।ਬੱਚਿਆਂ ਅਤੇ ਮਾਵਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ ਬੱਚੇ ਦੇ ਪਹਿਲੇ 1000 ਦਿਨ ਅਤੇ ਮਾਵਾਂ ਅਤੇ ਬੱਚਿਆਂ ਦੇ ਪੋਸ਼ਟਿਕ ਆਹਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਅਤਿ ਜ਼ਰੂਰੀ ਹੈ।
——————-