Close

Under the post matric scholarship scheme, free-ship card applications will be made to benefit maximum students of the district-Deputy Commissioner

Publish Date : 21/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਜਿਲ੍ਹੇ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦਿਵਾਉਣ ਲਈ ਫ਼੍ਰੀ-ਸ਼ਿੱਪ ਕਾਰਡ ਅਪਲਾਈ ਕਰਵਾਏ ਜਾਣ-ਡਿਪਟੀ ਕਮਿਸ਼ਨਰ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਰਜਿਸਟਰਡ ਕਰਨ ਦੇ ਦਿੱਤੇ ਆਦੇਸ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਐਸ. ਸੀ. ਸਟੂਡੈਂਟਸ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ (https://scholarships.punjab.gov.in) ‘ਤੇ ਫ਼੍ਰੀ-ਸ਼ਿੱਪ ਕਾਰਡ ਲਈ ਕੀਤਾ ਜਾ ਸਕਦਾ ਅਪਲਾਈ
ਤਰਨ ਤਾਰਨ, 20 ਦਸੰਬਰ :
ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਐਸ. ਸੀ. ਸਟੂਡੈਂਟਸ ਸਕੀਮ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪੱਲਵ ਸ਼੍ਰੇਸ਼ਠਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਤਰਨਤਾਰਨ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਤਹਿਤ ਲਾਭ ਦਵਾਉਣ ਲਈ ਫ਼੍ਰੀ-ਸ਼ਿੱਪ ਕਾਰਡ ਅਪਲਾਈ ਕਰਵਾਏ ਜਾਣ।ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਵਿਦਿਆਰਥੀਆਂ ਨੂੰ ਲੋੜੀਂਦੇ ਜਾਤੀ ਸਰਟੀਫ਼ਿਕੇਟ ਅਤੇ ਆਮਦਨ ਸਰਟੀਫ਼ਿਕੇਟ ਬਣਵਾਉਣ ਸਬੰਧੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਟ੍ਰੇਨਿੰਗ ਦੇਣ ਦਾ ਪ੍ਰਬੰਧ ਕਰਨ ਦੇ ਹੁਕਮ ਕੀਤੇ ਗਏ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭ ਮੁਹੱਈਆ ਕਰਵਾਇਆ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾ ਕੇ ਇਸ ਸਕੀਮ ਦਾ ਲਾਭ  ਲੈਣ ਵਾਲੇ ਵਿਦਿਆਰਥੀਆਂ ਦੀ ਜਾਣਕਾਰੀ ਲਈ। ਇਸ ਮੌਕੇ ਹਾਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਨੰੁ ਉਹਨਾਂ ਆਦੇਸ਼ ਦਿੱਤੇ ਕਿ ਸਕੂਲ ਦੀਆਂ ਵੱਧ ਤੋਂ ਵੱਧ ਵਿਦਿਆਰਥਣਾਂ ਨੂੰ ਰਜਿਸਟਰਡ ਕਰਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਮਿਆਰੀ ਢੰਗ ਨਾਲ ਉੱਚ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਐਸ. ਸੀ. ਸਟੂਡੈਂਟਸ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ (https://scholarships.punjab.gov.in) ‘ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਵੱਲੋਂ ਫ਼੍ਰੀ-ਸ਼ਿੱਪ ਕਾਰਡ ਅਪਲਾਈ ਕੀਤਾ ਜਾਂਦਾ ਹੈ ਅਤੇ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਵੱਲੋਂ ਵਿਦਿਆਰਥੀ ਦੇ ਜਾਤੀ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ ਅਤੇ ਪਿਛਲੇ ਸਾਲ/ਕੋਰਸ ਦੇ ਪਾਸ ਸਰਟੀਫ਼ਿਕੇਟ ਆਨਲਾਈਨ ਵਾਚਣ ਉਪਰੰਤ ਵਿਦਿਆਰਥੀ ਨੂੰ ਫ਼੍ਰੀਸ਼ਿੱਪ ਕਾਰਡ ਜਾਰੀ ਕੀਤਾ ਜਾਂਦਾ ਹੈ, ਜਿਸਦੀ ਮਿਆਦ 01 ਸਾਲ ਹੰੁਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਫ਼੍ਰੀਸ਼ਿਪ ਕਾਰਡ ਪ੍ਰਾਪਤ ਕਰਨ ਉਪਰੰਤ 01 ਸਾਲ ਦੇ ਵਿੱਚ ਕਿਸੇ ਵੀ ਸੰਸਥਾ (ਸਕੂਲ/ਕਾਲਜ/ਯੂਨੀਵਰਸਿਟੀ) ਵਿੱਚ ਬਿਨਾ ਕੋਈ ਫ਼ੀਸ ਦਿੱਤੇ ਦਾਖਲਾ ਲੈ ਸਕਦਾ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਪਰਿਵਾਰ ਦੇ ਸਾਰੇ ਬੱਚੇ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ‘ਤੇ ਰਜਿਸਟਰ ਕਰਨ ਲਈ ਉਸ ਦਾ ਆਧਾਰ ਨੰਬਰ ਹੋਣਾ ਜ਼ਰੂਰੀ ਹੈ।ਗਲਤ ਆਧਾਰ ਨੰਬਰ ‘ਤੇ ਵਿਦਿਆਰਥੀ ਪੋਰਟਲ ‘ਤੇ ਰਜਿਸਟਰ ਨਹੀਂ ਕਰ ਸਕਦਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਰਜਿਸਟਰ੍ਰੇਸ਼ਨ ਕਰਦੇ ਸਮੇਂ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਿਤ ਸਕੂਲ ਜਾਂ ਸੰਸਥਾ ਦੇ ਮੁਖੀ ਨਾਲ ਸੰਪਰਕ ਕਰ ਸਕਦਾ ਹੈ।