Close

Under the Punjab Chief Minister Cataract Free Campaign, special eye check up camps would be organized in Tarn Taran district – Deputy Commissioner

Publish Date : 23/11/2021
DC

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਖਾਂ ਦੀ ਜਾਂਚ ਲਈ ਲੱਗਣਗੇ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਮੋਤੀਆ ਬਿੰਦ ਤੋਂ ਪੀੜ੍ਹਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਦੇ ਅੰਦਰ ਕੀਤਾ ਜਾਵੇਗਾ ਮੁਫ਼ਤ ਆਪਰੇਸ਼ਨ
ਤਰਨ ਤਾਰਨ, 20 ਨਵੰਬਰ :
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜਰ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਖਾਂ ਦੀ ਜਾਂਚ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆ ਬਿੰਦ ਤੋਂ ਪੀੜ੍ਹਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ।ਉਹਨਾਂ ਦੱਸਿਆ ਕਿ ਇਹ ਮੁਹਿੰਮ 31 ਦਸੰਬਰ, 2021 ਤੱਕ ਜਾਰੀ ਰਹੇਗੀ
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਤਹਿਤ ਲੱਗਣ ਵਾਲੇ ਕੈਂਪਾਂ ਵਿੱਚ ਪਹੁੰਚ ਕਰਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਦਾ ਲਾਭ ਜ਼ਰੂਰ ਉਠਾਉਣ।