Close

Under the Punjab Government’s drive to eradicate drugs in the state, Tarn Taran Police has arrested 3499 drug smugglers since April 2017- S.S.P

Publish Date : 25/06/2021
SSP

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੇ ਅਪ੍ਰੈਲ 2017 ਤੋਂ ਲੈ ਕੇ ਹੁਣ ਤੱਕ 3499 ਨਸ਼ਾ ਤਸਕਰ ਕੀਤੇ ਕਾਬੂ-ਐੱਸ. ਐੱਸ. ਪੀ.
ਨਸ਼ਾ ਤਸਕਰੀ ਦੇ ਹੁਣ ਤੱਕ ਵੱਖ-ਵੱਖ 2861 ਮਾਮਲੇ ਦਰਜ ਕੀਤੇ ਗਏ
98 ਨਸ਼ਾ ਤਸਕਰਾਂ ਦੀ ਫਰੀਜ਼ ਕੀਤੀ ਗਈ 1 ਅਰਬ 25 ਕਰੋੜ 49 ਲੱਖ 41 ਹਜ਼ਾਰ 127 ਰੁਪਏ ਦੀ ਜਾਇਦਾਦ
ਤਰਨ ਤਾਰਨ, 24 ਜੂਨ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਿਹੰਮ ਤਹਿਤ ਅਪ੍ਰੈਲ, 2017 ਤੋਂ ਲੈ ਕੇ ਹੁਣ ਤੱਕ ਤਰਨ ਤਾਰਨ ਪੁਲਿਸ ਨੇ ਸਮੇਂ-ਸਮੇਂ `ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ ਇਸ ਦੇ ਨਾਲ-ਨਾਲ ਮਾਮਲੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ।
ਇਹ ਜਾਣਕਾਰੀ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਅਪ੍ਰੈਲ, 2017 ਤੋਂ ਲੈ ਕੇ ਹੁਣ ਤੱਕ ਨਸ਼ਾ ਤਸਕਰੀ ਦੇ ਵੱਖ-ਵੱਖ 2861 ਮਾਮਲੇ ਦਰਜ ਕੀਤੇ ਗਏ ਅਤੇ 3499 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ ਇਸ ਸਮੇਂ ਦੌਰਾਨ 241 ਕਿੱਲੋ 182 ਗ੍ਰਾਮ ਹੈਰੋਇਨ, 0.568 ਗ੍ਰਾਮ ਸਮੈਕ, 66 ਕਿੱਲੋ 572 ਗ੍ਰਾਮ ਅਫ਼ੀਮ, 1425 ਕਿੱਲੋ 379 ਗ੍ਰਾਮ ਭੁੱਕੀ, 36 ਕਿੱਲੋ 200 ਗਰਾਮ ਗਾਂਜਾ, 34 ਕਿਲੋ 800 ਗਰਾਮ ਭੰਗ, 0.070 ਗ੍ਰਾਮ ਚਰਸ, 1 ਕਿਲੋ 317 ਗ੍ਰਾਮ ਨਾਰਕੋਟਿਕਸ ਪਾਊਡਰ, 6243 ਟੀਕੇ ਅਤੇ 20,14,421 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ।
ਐੱਸ. ਐੱਸ. ਪੀ. ਸ੍ਰੀ ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਪ੍ਰੈਲ, 2017 ਤੋਂ ਲੈ ਕੇ ਹੁਣ ਤੱਕ 98 ਨਸ਼ਾ ਤਸਕਰਾਂ ਦੀ 1 ਅਰਬ 25 ਕਰੋੜ 49 ਲੱਖ 41 ਹਜ਼ਾਰ 127 ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਤਸਕਰੀ ਰੋਕਣ ਲਈ ਗੁਆਂਢੀ ਸੂਬਿਆਂ ਤੋਂ ਆਉਂਦੇ ਰਸਤਿਆਂ `ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਦੋ ਪਹੀਆ ਵਾਹਨਾਂ, ਬੱਸਾਂ, ਟਰੱਕਾਂ ਅਤੇ ਜੀਪਾਂ/ਕਾਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪਲਿਸ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਉਥੇ ਰਹਿੰਦੇ ਨਸ਼ਾ ਤਸਕਰਾਂ ਵਿਰੁੱਧ ਸਾਂਝੇ ਆਪ੍ਰੇਸ਼ਨ ਚਲਾਉਣ ਲਈ ਕਾਰਵਾਈਆਂ ਆਰੰਭੀਆਂ ਗਈਆਂ ਹਨ।