Close

Unexpected visit of Central Jail Goindwal by Deputy Commissioner Mr. Rishipal Singh

Publish Date : 06/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ
ਗੋਇੰਦਵਾਲ ਸਾਹਿਬ (ਤਰਨ ਤਾਰਨ), 04 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵਲੋਂ ਅੱਜ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ ਕਰਦਿਆਂ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ੍ਹ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਵਲੋਂ ਗੋਇੰਦਵਾਲ ਜੇਲ੍ਹ ਪੁਹੰਚਣ ਉਪਰੰਤ ਹਵਾਲਾਤੀਆਂ ਤੇ ਕੈਦੀਆਂ ਦੀਆਂ ਬੈਰਕਾਂ, ਖਾਣਾ ਮੁਹੱਈਆ ਕਰਵਾਉਣ ਲਈ ਬਣੀ ਰਸੋਈ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜੇਲ੍ਹ ਦੇ ਸੁਪਰਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਉਹਨਾਂ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਉਹਨਾਂ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕਰਦਿਆਂ ਵੱਖ-ਵੱਖ ਬਿਮਾਰੀਆਂ ਨਾਲ ਪੀੜਿਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ ਕਰਵਾਉਣ ਲਈ ਜ਼ੇਲ੍ਹ ਪ੍ਰਸ਼ਾਸਨ ਅਤੇ ਜ਼ੇਲ੍ਹ ਵਿੱਚ ਤੈਨਾਤ ਡਾਕਟਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਉਹਨਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ-ਸਮੇਂ ਤੇ ਸੈਨੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਯਕੀਨੀ ਬਣਾਈ ਜਾਵੇ।