Vaccination is essential for the prevention of corona virus – Deputy Commissioner
Publish Date : 29/01/2021

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ 1701 ਫਰੰਟਲਾਈਨ ਹੈੱਲਥ ਵਰਕਰਾਂ ਨੇ ਲਗਵਾਈ ਕੋਰੋਨਾ ਸਬੰਧੀ ਵੈਕਸੀਨ
ਜ਼ਿਲ੍ਹੇ ਭਰ ‘ਚ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਟੀਕਾਕਰਨ ਦੀ ਮੁਹਿੰਮ ਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਤਰਨ ਤਾਰਨ, 28 ਜਨਵਰੀ :
ਕੋਵਿਡ-19 ਦੀ ਵੈਕਸੀਨੇਸ਼ਨ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਿਦਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ‘ਚ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਟੀਕਾਕਰਨ ਦੀ ਮੁਹਿੰਮ ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਡੀ. ਐੱਮ. ਸੀ. ਡਾ. ਭਾਰਤੀ ਤੋਂ ਇਲਾਵਾ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ 08 ਸਥਾਨਾਂ ‘ਤੇ ਕਰੋਨਾ ਦਾ ਟੀਕਾਕਰਨ ਹੋ ਰਿਹਾ ਹੈ।ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ, ਕਮਿਊਨਿਟੀ ਹੈੱਲਥ ਸੈਂਟਰ ਕੈਰੋ, ਕਮਿਊਨਿਟੀ ਹੈੱਲਥ ਸੈਂਟਰ ਮੀਆਵਿੰਡ, ਕਮਿਊਨਿਟੀ ਹੈੱਲਥ ਸੈਂਟਰ ਕਸੇਲ, ਕਮਿਊਨਿਟੀ ਹੈੱਲਥ ਸੈਂਟਰ ਖ਼ੇਮਕਰਨ, ਕਮਿਊਨਿਟੀ ਹੈੱਲਥ ਸੈਂਟਰ ਸਰਹਾਲੀ, ਕਮਿਊਨਿਟੀ ਹੈੱਲਥ ਸੈਂਟਰ ਸੁਰ ਸਿੰਘ, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ ਅਤੇ ਕਮਿਊਨਿਟੀ ਹੈੱਲਥ ਸੈਂਟਰ ਝਬਾਲ ਵਿਖੇ 1701 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਹੈੱਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ, ਪਰ ਇਸ ਨਵੇ ਸਾਲ ਦੀ ਆਮਦ ‘ਤੇ ਇੱਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿੱਚ ਹਿੱਸੇਦਾਰ ਬਣਨਾ ਚਾਹੀਦਾ ਹੈ । ਉਹਨਾਂ ਲੋਕਾਂ ਨੂੰ ਟੀਕਾਕਰਨ ਸੰਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ । ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਕੋਵਿਡ-19 ਵੈਕਸੀਨ ਪ੍ਰਤੀ ਅਫ਼ਵਾਹਾਂ ਫੈਲ ਰਹੀਆਂ ਹਨ । ਪਰ ਅਸੀਂ ਲੋਕਾਂ ਨੂੰ ਭਰੋਸਾ ਦਵਾਉਣਾ ਚਾਹੁਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈੱਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ।