Close

Vaccination is essential to prevent possible third outbreak of corona virus: Deputy Commissioner

Publish Date : 22/07/2021

ਕਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 8136 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ
ਤਰਨ ਤਾਰਨ, 21 ਜੁਲਾਈ :
ਕਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ 153 ਵੱਖ-ਵੱਖ ਸਥਾਨਾਂ ‘ਤੇ ਵੈਕਸੀਨੇਸ਼ਨ ਦੇ ਸ਼ੈਸਨ ਲਗਾਏ ਗਏ ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 8136 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 2,50,245 ਡੋਜ਼ ਕੋਵਿਡ-19 ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਤੇ ਆਪਣੀ ਇੰਮਊਨਿਟੀ ਨੂੰ ਮਜ਼ੂਬਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰਨਾਂ ਥਾਵਾਂ ‘ਤੇ ਵੀ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਲੋਕ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜੋ ਲੋਕ ਵਿਦੇਸ਼ ਪੜ੍ਹਾਈ, ਕੰਮਕਾਜ ਲਈ ਜਾ ਰਹੇ ਹਨ, ਜਿਨ੍ਹਾਂ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਨ੍ਹਾਂ ਨੂੰ ਦੂਜੀ ਡੋਜ਼ 28 ਦਿਨ ਦੇ ਅੰਦਰ ਅੰਦਰ ਲਗਾਈ ਜਾਵੇਗੀ । ਦੂਜੀ ਡੋਜ਼ ਲਗਾਉਣ ਲਈ ਲਾਭਪਾਤਰੀ ਦੁਆਰਾ ਆਪਣਾ ਪਾਸਪੋਰਟ, ਆੱਫਰ ਲੇਟਰ, ਵੀਜ਼ੇ ਦੀ ਕਾੱਪੀ ਆਦਿ ਨਾਲ ਲੈ ਕੇ ਆਉਣ । ਇਹ ਸਹੂਲਤ ਕੇਵਲ ਪ੍ਰਦੇਸ ਜਾਣ ਵਾਲੇ ਵਿਅਕਤੀਆਂ ਨੂੰ ਹੈ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਾਲੇ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਗਵਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਸਾਡੇ ਕਾਫ਼ੀ ਪਿੰਡ 100% ਵੈਕਸੀਨੇਟ ਕੀਤੇ ਜਾਣਗੇ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਵੈਕਸੀਨੇਸ਼ਨ ਕਰਵਾਉਣ ।