Close

Vaccination is mandatory for good mental and physical health of the child: Civil Surgeon Dr. Gurpreet Singh Roy

Publish Date : 31/01/2025

ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਚਾਇਲਡ ਡੈਥ ਰਿਵਿਊ ਸਬੰਧੀ ਹੋਈ ਅਹਿਮ ਮੀਟਿੰਗ

ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ।

ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸੀ.ਡੀ.ਆਰ ਸਬੰਧੀ ਹੋਈ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਵਿੱਚ ਜਨਮ ਤੋਂ ਬਾਅਦ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਉਣਾ ਹੈ। ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਕੋਈ ਵੀ ਬੱਚਾ ਲੁੜਿੰਦਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ।

ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਮਹੀਨੇ ਸੀਡੀਆਰ ਮੀਟਿੰਗ ਕੀਤੀ ਜਾਂਦੀ ਹੈ ਅਤੇ ਜੇਕਰ ਕਿਸੇ ਵੀ ਬਲਾਕ ਦੇ ਵਿੱਚ ਜਨਮ ਉਪਰੰਤ ਬੱਚੇ ਦੀ ਮੌਤ ਹੁੰਦੀ ਹੈ ਤਾਂ ਉਸ ਬਲਾਕ ਦੇ ਸਬੰਧਿਤ ਸਿਹਤ ਕਰਮੀਆਂ ਨਾਲ ਮੌਤ ਦੇ ਕਾਰਨਾ ਬੱਚੇ ਦੇ ਟੀਕਾ ਕਰਨ ਅਤੇ ਉਸ ਦੀ ਮਾਂ ਦੇ ਟੀਕਾਕਰਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਂਦੀ ਹੈ।

ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾ ਕੇ ਨਵ ਜੰਮੇ ਬੱਚਿਆਂ ਅਤੇ ਗਰਭ ਤੇ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਦੇ ਲਈ ਟੀਕਾਕਰਨ ਹੋਣਾ ਬਹੁਤ ਹੀ ਲਾਜ਼ਮੀ ਹੈ ਅਤੇ ਵਿਭਾਗ ਵੱਲੋਂ ਚਲਾਇਆ ਜਾ ਰਹੇ ਟੀਕਾਕਰਨ ਪ੍ਰੋਗਰਾਮ ਰਾਹੀਂ ਬੱਚਿਆਂ ਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾਇਆ ਜਾਂਦਾ ਹੈ।

ਜ਼ਿਲਾ ਟੀਕਾਕਰਨ ਅਫ਼ਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਦੇ ਜਨਮ ਉਪਰੰਤ ਜੇਕਰ ਬੱਚੇ ਵਿੱਚ ਕਿਸੇ ਤਰ੍ਹਾਂ ਦੀ ਵੀ ਸਰੀਰਕ ਸਮੱਸਿਆ ਆਉਂਦੀ ਹੈ ਤਾਂ ਮਾਪੇ ਬਿਨਾਂ ਸਮਾਂ ਗਵਾਏ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰ ਜਾਂਚ ਅਤੇ ਇਲਾਜ ਕਰਵਾਉਣ। ਮੀਟਿੰਗ ਦੌਰਾਨ ਡਾਕਟਰ ਵਰਿੰਦਰ ਪਾਲ ਕੌਰ ਨੇ ਸਿਹਤ ਕਰਮੀਆਂ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਬਲਾਕਾਂ ਦੇ ਵਿੱਚ ਮਾਂ ਤੇ ਦੁੱਧ ਦੀ ਬੱਚੇ ਲਈ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।

ਇਸ ਮੌਕੇ ਡਾ. ਵਿਪੂਲ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਐਲ ਐਚ ਵੀ ਰੀਟਾ ਰਾਣੀ ਅਤੇ ਕੰਪਿਊਟਰ ਆਪਰੇਟਰ ਸ੍ਰੀ ਸੰਦੀਪ ਸਿੰਘ ਵੀ ਮੌਜੂਦ ਰਹੇ।