Close

Covid vaccine administered to 17386 persons above 18 years of age in different villages of the district during Mega camp – Deputy Commissioner

Publish Date : 05/07/2021
DC

ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਸਾਲ ਤੋਂ ਵੱਧ ਉਮਰ ਦੇ 17386 ਲੋਕਾਂ ਨੂੰ ਲਗਾਈ ਗਈ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ
ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਕੋਵਿਡ ਵੈਕਸੀਨੇਸ਼ਨ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ
ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਵੱਡੇ ਪੱਧਰ ‘ਤੇ ਚਲਾਈ ਗਈ ਵੈਕਸੀਨੇਸ਼ਨ ਮੁਹਿੰਮ
ਜਿਲੇ੍ਹ ਵਿੱਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ 2,14,905 ਤੱਕ ਪਹੁੰਚਿਆਂ
ਤਰਨ ਤਾਰਨ, 03 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਗਵਾਈ ਹੇਠ ਅੱਜ ਜਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਦੇ 90 ਪਿੰਡਾਂ, 2 ਸਬ-ਡਵੀਜ਼ਨਲ ਹਸਪਤਾਲਾਂ ਅਤੇ ਜਿਲ੍ਹਾ ਹਸਪਾਲ ਤਰਨ ਤਾਰਨ ਵਿੱਚ ਮੈਗਾ ਵੈਕਸੀਨੇਸ਼ਨ ਕੈਂਪ ਲਗਾਏ ਗਏ।ਉਹਨਾਂ ਦੱਸਿਆ ਕਿ ਅੱਜ ਦੇ ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਸਾਲ ਤੋਂ ਵੱਧ ਉਮਰ ਦੇ 17386 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਜਿਲੇ੍ਹ ਵਿੱਚ ਵੈਕਸੀਨੇਸ਼ਨ ਦਾ ਅੰਕੜਾ 2,14,905 ਤੱਕ ਪਹੁੰਚ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾ ਨੂੰ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਿਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਵੈਕਸੀਨੇਸ਼ਨ ਨਾਲ ਇਸ ਬਿਮਾਰੀ ਤੋਂ ਸੰਕ੍ਰਮਿਤ ਹੋਣ ਤੋ ਬਚਾਅ ਹੋ ਸਕਦਾ ਹੈ ਅਤੇ ਨਾਲ ਹੀ ਜੇਕਰ ਵਿਅਕਤੀ ਵਾਇਰਸ ਦੀ ਚਪੇਟ ਵਿੱਚ ਆ ਜਾਂਦਾ ਹੈ ਤਾਂ ਉਸ ਦੀ ਰਿਕਵਰੀ ਜਲਦੀ ਹੋਣ ਦੀ ਉਮੀਦ ਬਹੁਤ ਹੱਦ ਤੱਕ ਵੱਧ ਜਾਦੀ ਹੈ।ਉਨਾਂ ਨੇ ਕਿਹਾ ਕਿ 18 ਸਾਲ ਤੋ ਵੱਧ ਕੋਈ ਵੀ ਵਿਅਕਤੀ ਵੈਕਸੀਨੇਸ਼ਨ ਕਰਵਾ ਸਕਦਾ ਹੈ। ਵੈਕਸੀਨੇਸ਼ਨ ਤੋਂ ਬਾਅਦ ਵੀ ਲੋਕ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ। ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਆਪਣਾ ਟੈਸਟ ਜਰੁਰ ਕਰਵਾਉਣ।
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵਲੋ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਰੋਨਾ ਨੂੰ ਠੱਲ ਪਾਉਣ ਲਈ ਸਿਰਫ਼ ਵੈਕਸੀਨੇਸ਼ਨ ਹੀ ਹਥਿਆਰ ਹੈ।ਉਨਾਂ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਕਿਸੇ ਵਿਅਕਤੀ ਨੂੰ ਬੁਖਾਰ, ਖਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗੱਲੇ ਵਿੱਚ ਖਰਾਸ਼,ਸੁੰਘਣ ਸ਼ਕਤੀ ਦਾ ਘਟਣਾ ਅਤੇ ਸ਼ਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈਸਟ ਕਰਵਾਏ।
ਇਸ ਸਬੰਧੀ ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ ਨੇ ਦਸਿਸ਼ਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਸਰਦਾਰ ਹੈ, ਲਾਭਪਾਤਰੀਆ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ, ਇਸ ਵੈਕਸੀਨ ਦਾ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ।ਸਗੋਂ ਇਹ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਪ੍ਰਭਾਵੀ ਹੈ।ਜੇਕਰ ਕੋਈ ਦਿਲ ਦੇ ਰੋਗਾਂ, ਸ਼ੂਗਰ ਜਾ ਕੋਈ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਕੋਵਿਡ-19 ਵੈਕਸੀਨ ਲਗਵਾਉਣਾ ਹੋਰ ਵੀ ਜ਼ਰੂਰੀ ਹੈ।