Various activities carried out by the Water Supply and Sanitation Department in village Harike
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਹਰੀਕੇ ਵਿਖੇ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆ
ਤਰਨ ਤਾਰਨ, 29 ਮਈ :
ਜਲ ਸੰਕਟ ਜਾਗਰੂਕਤਾ ਮੁਹਿੰਮ ਅਤੇ ਵਿਸ਼ਵ ਵਾਤਾਵਰਣ ਦਿਵਸ 2025 ਦੀਆਂ ਪ੍ਰੀ -ਗਤੀਵਿਧੀਆ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੰਡ ਹਰੀਕੇ ਬਲਾਕ ਪੱਟੀ ਜਿਲ੍ਹਾ ਤਰਨ ਤਾਰਨ ਵਿਖੇ ਵੱਖ- ਵੱਖ ਗਤੀਵਿਧੀਆ ਕੀਤੀਆਂ ਗਈਆਂ।
ਇਸ ਮੌਕੇ ਤੇ ਸਰਪੰਚ, ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਗਿੱਲੇ ਕੁੜੇ ਅਤੇ ਸੁੱਕੇ- ਕੁੜੇ ਨੂੰ ਘਰੇਲੂ ਪੱਧਰ ਤੇ ਵੱਖਰਾ ਕਰਨ ਨਾਲ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਥੈਲੀਆਂ ਦੀ ਵਰਤੋ ਨਾ ਕਰਕੇ ਜੂਟ ਬੈਗ ਦਾ ਇਸਤੇਮਾਲ ਕਰਨ, ਪਲਾਸਟਿਕ ਵੇਸਟ ਨੂੰ ਵੱਖਰੇ ਕਰਕੇ ਪਲਾਸਟਿਕ ਵੇਸਟ ਯੂਨਿਟ ਤੇ ਭੇਜਣ ਲਈ ਜਾਗਰੂਕ ਕੀਤਾ ਗਿਆ
ਅਤੇ ਪਾਣੀ ਦੀ ਸਾਂਭ ਸੰਭਾਲ ਅਤੇ ਜਲ ਸਪਲਾਈ ਸਕੀਮ ਤੋਂ ਸਾਫ਼ ਅਤੇ ਸ਼ੁੱਧ ਪਾਣੀ ਪ੍ਰਾਪਤ ਕਰਨ ਦੇ ਲਾਭ ਗੰਦੇ ਪਾਣੀ ਨਾਲ ਹੋਣ ਵਾਲੀਆ ਬਿਮਾਰੀਆਂ ਅਤੇ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਲਈ ਰੇਨ ਵਾਟਰ ਹਾਰਵੈਸਟਿੰਗ ਦਾ ਨਿਰਮਾਣ ਅਤੇ ਸਹੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ‘ਤੇ ਪਿੰਡ ਵਿੱਚ ਸਾਂਝੇ ਪਖਨਿਆ ਦੀ ਸ਼ੁਰੂਆਤ ਕੀਤੀ ਗਈ ਅਤੇ ਤਰਲ ਕੂੜਾ ਪ੍ਰਬੰਧਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ।