Close

Various agencies was collected 2,34,784 metric tonnes of wheat from the mandis out of the total wheat procured till last evening – Deputy Commissioner

Publish Date : 05/05/2021
DC Sir

ਬੀਤੀ ਸ਼ਾਮ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 2,34,784 ਮੀਟਰਿਕ ਟਨ ਕਣਕ ਦੀ ਮੰਡੀਆਂ ‘ਚੋ ਕੀਤੀ ਗਈ ਚੁਕਾਈ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 6,50,676 ਮੀਟ੍ਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 847 ਕਰੋੜ 87 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 05 ਮਈ :
ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 2,34,784 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ।
ਉਹਨਾਂ ਦੱਸਿਆ ਕਿ 04 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,56,866 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,50,676 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹਾ ਤਰਨ ਤਾਰਨ ਦੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 6,50,676 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਪਨਗਰੇਨ ਵੱਲੋਂ 1,87,392 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,31,685 ਮੀਟ੍ਰਿਕ ਟਨ, ਪਨਸਪ ਵੱਲੋਂ 1,24,144 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 96,890 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,10,566 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 847 ਕਰੋੜ 87 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।