Close

Victory against corona virus will be achieved with the help of district residents

Publish Date : 15/07/2020
DC

ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਮਿਸ਼ਨ ਫ਼ਤਿਹ”
ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਹਾਸਿਲ ਕੀਤੀ ਜਾਵੇਗੀ ਫ਼ਤਿਹ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਲੋਕ
ਤਰਨ ਤਾਰਨ, 14 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਵਾਜਾਈ ਅਤੇ ਬਜ਼ਾਰ ਆਦਿ ਖੁੱਲਣ ਕਾਰਨ ਲੋਕਾਂ ਦੀ ਘਰਾਂ ਤੋਂ ਬਾਹਰ ਆਮਦ ਵੱਧ ਗਈ ਹੈ ਅਤੇ ਉਸ ਦੇ ਨਾਲ-ਨਾਲ ਕੋਰੋਨਾ ਵਾਇਰਸ ਦੇ ਕੇਸ ਵੀ ਦਿਨੋਂ ਦਿਨ ਵੱਧ ਰਹੇ ਹਨ, ਜਿਸ ਪ੍ਰਤੀ ਸਾਨੂੰ ਸਾਰਿਆਂ ਨੂੰ ਵਧੇਰੇ ਸੁਚੇਤ ਤੇ ਜਾਗਰੂਕ ਹੋਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜੇਕਰ ਘਰੋ ਬਾਹਰ ਜਾਣਾ ਹੀ ਹੈ ਤਾਂ ਮਾਸਕ ਲਾਜ਼ਮੀ ਤੋਰ `ਤੇ ਪਹਿਨਿਆ ਜਾਵੇ। ਉਨਾਂ ਕਿਹਾ ਕਿ ਵੇਖਣ ਵਿਚ ਆਉਦਾ ਹੈ ਕਿ ਕੁਝ ਲੋਕ ਮਾਸਕ ਨੂੰ ਸਹੀ ਤਰੀਕੇ ਨਾਲ ਨਹੀਂ ਪਹਿਨਦੇ ਭਾਵ ਸਾਨੂੰ ਮਾਸਕ ਆਪਣੇ ਨੱਕ ਤਕ ਚੰਗੀ ਤਰਾਂ ਪਾਉਣਾ ਚਾਹੀਦਾ ਹੈ। ਸ਼ੋਸਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਾਲ-ਨਾਲ ਹੁਣ ਬਰਸਾਤਾਂ ਦੇ ਮੌਸਮ ਵਿਚ ਦੂਸਰੀਆਂ ਬਿਮਾਰੀਆਂ ਜਿਵਂੇ ਕਿ ਡੇਂਗੂ ਅਤੇ ਮਲੇਰੀਆਂ ਆਦਿ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਆਪਣੇ ਆਲੇ -ਦੁਆਲੇ ਸਫਾਈ ਰੱਖਣੀ ਚਾਹੀਦੀ ਹੈ। ਕੂਲਰਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਅਤੇ ਪਾਣੀ ਨੂੰ ਇਕ ਜਗਾ `ਤੇ ਨਾ ਖਲੋਣ ਨਾ ਦਿੱਤਾ ਜਾਵੇ ਤਾਂ ਜੋ ਡੇਂਗੂ ਆਦਿ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ `ਮਿਸ਼ਨ ਫ਼ਤਿਹ` ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਨਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਸਹਿਯੋਗ ਨਾਲ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਇਸ ਸਭ ਲਈ ਸਾਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਉਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਜਿਸ ਤਰਾਂ ਪਹਿਲਾਂ ਜ਼ਿਲਾ ਵਾਸੀਆਂ ਨੇ ਕਰਫਿਊ ਦੋਰਾਨ ਪੂਰੀ ਜ਼ਿੰਮੇਵਾਰੀ ਨਾਲ ਇਹਤਿਆਤ ਵਜੋਂ ਕੋਰੋਨਾ ਵਾਇਰਸ ਤੋਂ ਬਚਣ ਲਈ ਕਦਮ ਪੁੱਟੇ ਸਨ, ਅੱਜ ਲੋੜ ਹੈ ਕਿ ਉਸੇ ਜਿੰਮੇਵਾਰੀ ਨਾਲ ਕੋਰੋਨਾ ਵਾਇਰਸ ਵਿਰੁੱਧ ਖੜੇ ਹੋਈਏ ਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਜਾਂ ਖਾਂਸੀ ਆਦਿ ਦੀ ਤਕਲੀਫ਼ ਹੁੰਦੀ ਹੈ ਤਾਂ ਉਹ ਤੁਰੰਤ ਹਸਪਤਾਲ ਜਾ ਕੇ ਆਪਣਾ ਚੈਕਅੱਪ ਕਰਵਾਏ।
————