Violation of the Act of the Labor Department will be fined – District Language Officer
Publish Date : 18/01/2024
ਕਿਰਤ ਵਿਭਾਗ ਦੇ ਐਕਟ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ -ਜ਼ਿਲ੍ਹਾ ਭਾਸ਼ਾ ਅਫ਼ਸਰ
ਤਰਨ ਤਾਰਨ, 15 ਜਨਵਰੀ :
ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ.ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਫ਼ੀ ਜ਼ਿਆਦਾ ਨਿੱਘਰ ਉਪਰਾਲੇ ਕੀਤੇ ਜਾ ਰਹੇ ਹਨ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ ਇਹ ਐਕਟ ਪੰਜਾਬ ਰਾਜ ਵਿੱਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ ‘ਤੇ ਲਾਗੂ ਹੁੰਦਾ ਹੈ ਇਸ ਐਕਟ ਅਨੁਸਾਰ ਸੰਬੰਧਤ ਦੁਕਾਨ ਜਾਂ ਅਦਾਰੇ ਦਾ ਨਾਮ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿੱਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ ਇਸ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰ ਸਮੂਹ ਨਗਰ ਕੌਂਸਲਾਂ , ਵਪਾਰ ਮੰਡਲ ਦੇ ਪ੍ਰਧਾਨਾਂ, ਬੈਂਕ ਦੇ ਮੈਨੇਜਰਾਂ , ਸਕੱਤਰ ਸਮੂਹ ਮਾਰਕੀਟ ਕਮੇਟੀਆਂ , ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਚਾਇਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜਲਦੀ ਤੋਂ ਜਲਦੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਬੰਧਤਾਂ ਨੂੰ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ ਗਿਆ ਹੈ|