Close

Virtual events were held at various places in Tarn Taran district under the direction of Deputy Commissioner Mr. Kulwant Singh

Publish Date : 30/03/2021
DC Sir
ਵਰਚੁਅਲ ਸਮਾਗਮ ਰਾਹੀਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਅਰਪਣ ਕੀਤੇ ਗਏ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟ
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲਾ ਤਰਨ ਤਾਰਨ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਵਰਚੁਅਲ ਸਮਾਗਮ
ਤਰਨ ਤਾਰਨ, 25 ਮਾਰਚ : 
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਜਿਥੇ ਲੋਕ ਪੱਖੀ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬੁਨਿਆਦੀ ਢਾਂਚਾ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ ਹਨ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ, ਜਿਨਾਂ ਨੂੰ ਲੋਕ ਅਰਪਣ ਕਰਨ ਦੀ ਰਸਮ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਵਰਚੂਅਲ ਢੰਗ ਨਾਲ ਨਿਭਾਈ ਗਈ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ 151 ਅਪਗ੍ਰੇਡ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ।ਉਨਾਂ ਨੇ ਕਿਹਾ ਕਿ ਇੰਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਸਰਕਾਰ ਨੇ 11.5 ਕਰੋੜ ਰੁਪਏ ਖਰਚ ਕੀਤੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਰਾਜ ਵਿੱਚ 2820 ਅਜਿਹੇ ਸਿਹਤ ਕੇਂਦਰ ਬਣ ਕੇ ਤਿਆਰ ਹੋ ਚੁੱਕੇ ਹਨ।ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਵਿਚ ਸਥਾਪਿਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਤਰਜ ਤੇ ਹੀ ਸ਼ਹਿਰੀ ਖੇਤਰਾਂ ਵਿਚ ਵੀ 700 ਸਿਹਤ ਕੇਂਦਰ ਸਥਾਪਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਇਸ ਮੌਕੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਨਾਲ ਸਾਂਝੇ ਕਰਨ ਤੋਂ ਇਲਾਵਾ ਵਿਭਾਗ ਦੇ ਕਈ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।   
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਮੇਲ ਸਿੰਘ ਤੋਂ ਇਲਾਵਾ ਯੂਥ ਕਾਂਗਰਸੀ ਆਗੂ ਸ੍ਰੀ ਹਰਮਨ ਸੇਖੋਂ ਅਤੇ ਹੋਰ ਅਧਿਕਾਰੀਆਂ ਨੇ ਆਨਲਾਈਨ ਤਰੀਕੇ ਨਾਲ ਸ਼ਿਰਕਤ ਕੀਤੀ।ਇਸ ਮੌਕੇ ਜ਼ਿਲ੍ਹਾ ਮੋਨੀਟਰਿੰਗ ਤੇ ਇਵੈੱਲਯੂਏਸ਼ਨ ਅਫ਼ਸਰ ਸ੍ਰੀਮਤੀ ਲਵਲੀਨ ਕੌਰ ਵੱਲੋਂ ਆਨਲਾਈਨ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤ ਗਏੇ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਸਬੰਧੀ ਜ਼ਿਲਾ ਤਰਨ ਤਾਰਨ ਵਿੱਚ ਵੱਖ-ਵੱਖ ਥਾਵਾਂ ’ਤੇ ਵੀ ਵਰਚੁਅਲ ਸਮਾਗਮ ਕਰਵਾਏ ਗਏ । ਇਨਾਂ ਸਮਾਗਮਾਂ ਨੂੰ ਆਨਲਾਈਨ ਢੰਗ ਨਾਲ ਸੂਬਾ ਪੱਧਰੀ ਸਮਾਗਮਾਂ ਨਾਲ ਜੋੜਿਆ ਗਿਆ। ਇਨਾਂ ਸਮਾਗਮਾਂ ਵਿਚ ਸਬੰਧਤ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ, ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕੀਤੇ ਗਏ ਇਨਾਂ ਉਪਰਾਲਿਆਂ ਸਦਕਾ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨਾਲ ਜਿੱਥੇ ਸਿਹਤ ਸਹੂਲਤਾਂ ਨੂੰ ਹੁਲਾਰਾ ਮਿਲੇਗਾ, ਉਥੇ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਵਿਚ ਵੀ ਤੇਜ਼ੀ ਆਵੇਗੀ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ 121 ਤੰਦਰੁਸਤ ਪੰਜਾਬ ਸਿਹਤ ਕੇਂਦਰ ਚੱਲ ਰਹੇ ਹਨ।ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ  ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ ਹਰ ਸ਼ਨੀਵਾਰ ਯੋਗਾ ਵੀ ਕਰਾਇਆ ਜਾਂਦਾ ਹੈ।ਉਹਨਾਂ ਦੱਸਿਆ ਕਿ ਇਹਨਾਂ ਕੇਂਦਰਾਂ ਨੂੰ ਈ-ਸੰਜੀਵਨੀ ਤਹਿਤ ਟੈਲੀਮੈਡੀਸਨ ਕੇਂਦਰ ਮੋਹਾਲੀ ਨਾਲ ਵੀ ਜੋੜਿਆ ਗਿਆ ਹੈ ਤਾਂ ਜੋੋ ਲੋੜ ਪੈਣ ‘ਤੇ ਸਿਹਤ ਮਾਹਿਰਾਂ ਦੀ ਸਲਾਹ ਲਈ ਜਾ ਸਕੇ।ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਇਹਨਾਂ ਕੇਂਦਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ।