Close

Visit of proposed Counting Centres by District Election Officer

Publish Date : 09/04/2019
Meeting

ਜ਼ਿਲਾ ਚੋਣ ਅਫ਼ਸਰ ਵੱਲੋਂ ਲੋਕ ਸਭਾ ਚੋਣਾਂ-2019  ਲਈ ਪ੍ਰਸਤਾਵਿਤ ਗਿਣਤੀ ਕੇਂਦਰਾਂ ਦਾ ਦੌਰਾ

ਤਰਨ ਤਾਰਨ, 9 ਅਪ੍ਰੈਲ :

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ-2019 ਦੇ ਗਿਣਤੀ ਪ੍ਰਬੰਧਾਂ ਦੀ ਕੜੀ ਤਹਿਤ ਅੱਜ ਸਥਾਨਕ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਅਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਵਿਖੇ ਪ੍ਰਸਤਾਵਿਤ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਹਾਇਕ ਰਿਟਰਨਿੰਗ ਅਫ਼ਸਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਖਡੂਰ ਸਾਿਹਬ ਸ੍ਰੀ ਕੁਲਪ੍ਰੀਤ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਪੱਟੀ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਰਿਟਰਨਿੰਗ ਅਫ਼ਸਰ ਖੇਮਕਰਨ ਸ੍ਰੀ ਦਵਿੰਦਰ ਕੁਮਾਰ ਅਤੇ ਚੋਣ ਤਹਿਸੀਲਦਾਰ ਸ੍ਰੀ ਪਲਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਜ਼ਿਲਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਸ਼ਾਮਿਲ ਹਨ। ਉਹਨਾਂ ਦੱਸਿਆ ਕਿ 19 ਮਈ ਨੂੰ ਵੋਟਾਂ ਪੈਣ ਤੋਂ ਬਾਅਦ ਚਾਰੇ ਵਿਧਾਨ ਸਭਾ ਹਲਕਿਆਂ ਦੀਆਂ ਈ. ਵੀ. ਐੱਮ. ਮਸ਼ੀਨਾਂ ਸਮੇਤ ਵੀ. ਵੀ. ਪੈਟ ਰੱਖਣ ਲਈ ਵਿਸ਼ੇਸ ਸਟਰਾਂਗ ਰੂਮ ਬਣਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਹਨਾਂ ਪ੍ਰਸਤਾਵਿਤ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਈ ਜਾਵੇਗੀ।

ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਲਈ ਪ੍ਰਸਤਾਵਿਤ ਚਾਰ ਗਿਣਤੀ ਕੇਂਦਰ ਵੀ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਅਤੇ ਇੰਟਰਨੈਸ਼ਨਲ ਕਾਲਜ ਆੱਫ਼ ਨਰਸਿੰਗ ਤਰਨ ਤਾਰਨ ਵਿਖੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿ੍ਰੰਟ ਤੇ ਇਲੈਕਟ੍ਰੋਨਿਕ ਮੀਡੀਆ ਦੀ ਸਹੂਲਤ ਲਈ ਮੀਡੀਆ ਸੈਂਟਰ ਵੀ ਬਣਾਇਆ ਜਾਵੇਗਾ।