Close

Wheat Procurement Process Completed In District Tarn Taran – Deputy Commissioner

Publish Date : 01/06/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ ਕੁੱਲ 6,17,545 ਮੀਟ੍ਰਿਕ ਟਨ ਕਣਕ ਦੀ ਆਮਦ
ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1129 ਕਰੋੜ 77 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 31 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1129 ਕਰੋੜ 77 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਅੱਜ ਤੱਕ ਲੱਗਭੱਗ 96 ਫੀਸਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ ਅਤੇ ਬਾਕੀ ਰਹਿੰਦੀ ਅਦਾਇਗੀ ਜਲਦੀ ਤੋਂ ਜਲਦੀ ਕਰਨ ਲਈ ਸਬੰਧਿਤ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 31 ਮਈ ਤੱਕ ਕੁੱਲ 6,17,545 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,17,545 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,76,034 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,21,236 ਮੀਟ੍ਰਿਕ ਟਨ, ਪਨਸਪ ਵੱਲੋਂ 1,08,561 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 1,00,324 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,11,388 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।   
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6,04,811 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਬਾਕੀ ਰਹਿੰਦੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ।