Wheat Procurement Process Continues At All Procurement Centers In The District – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੀਆਂ ਮੰਡੀਆਂ ’ਚ ਹੋਈ 2,64,116 ਮੀਟ੍ਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,22,086 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 16 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲੇ੍ਹ ਦੀਆਂ ਮੰਡੀਆਂ ’ਚ 2,64,116 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,22,086 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,64,116 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਮੰਡੀਆਂ ’ਚ ਪਹੰੁਚੀ ਕਣਕ ਵਿੱਚੋਂ 2,22,086 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 62637 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 71185 ਮੀਟ੍ਰਿਕ ਟਨ, ਪਨਸਪ ਵੱਲੋਂ 34921 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 27313 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 23947 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਵਿੱਚੋਂ 5421 ਮੀਟ੍ਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਉਹਨਾਂ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ । ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 121.32 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।