Close

Wheat procurement process continues smoothly at all procurement centers in the district – Deputy Commissioner

Publish Date : 22/04/2021
DC Sir
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 219762 ਮੀਟ੍ਰਿਕ ਟਨ ਕਣਕ ਖਰੀਦ
ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 34 ਕਰੋੜ 30 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 21 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਅੱਜ ਤੱਕ 246958 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 219762 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਕਰਨੀ ਸ਼ੂਰੂ ਹੋ ਗਈ ਹੈ।ਉਹਨਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 34 ਕਰੋੜ 30 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਅਦੇਸ਼ ਦਿੱਤੇ ਜ਼ਿਲ੍ਹੇ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 246958 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਮੰਡੀਆਂ ’ਚ ਪਹੰੁਚੀ ਕਣਕ ਵਿੱਚੋਂ 219762 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 65825 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 27618, ਮਾਰਕਫੈੱਡ ਵੱਲੋਂ 58311 ਮੀਟ੍ਰਿਕ ਟਨ, ਪਨਸਪ ਵੱਲੋਂ 43197 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 24812 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।