Close

Wheat procurement will start from April 15: Deputy Commissioner

Publish Date : 12/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ 8 ਪ੍ਰਮੂੱਖ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਚੱਲਦਿਆਂ “ਆਟੋਮੈਟਿਕ ਡਿਸਇੰਨਫੈਕਸ਼ਨ ਚੈਂਬਰ” ਲਗਾਏ ਜਾਣਗੇ
ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਅੱਜ ਵੱਖ-ਵੱਖ ਹਲਕਿਆਂ ਦੇ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ
ਤਰਨ ਤਾਰਨ, 11 ਅਪ੍ਰੈਲ :
ਕੋਵਿਡ-19 ਦੇ ਮੱਦੇਨਜ਼ਰ ਜ਼ਿਲੇ ਦੀਆਂ ਮੰਡੀਆਂ ’ਚ ਕਣਕ ਲਿਆਉਣ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖਰੀਦ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ।
ਜ਼ਿਲ੍ਹੇ ਦੇ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਲਈ ਅੱਜ ਵੱਖ-ਵੱਖ ਹਲਕਿਆਂ ਦੇ ਆੜ੍ਹਤੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਵਿਸ਼ੇਸ ਮੀਟੰਗਾਂ ਦੌਰਾਨ ਉਹਨਾਂ ਦੱਸਿਆ ਕਿ ਮੰਡੀ ਵਿਚ ਕਣਕ ਲਿਆਉਣ ਲਈ ਕਿਸਾਨਾਂ ਨੂੰ ਸਪੈਸ਼ਲ ਪਾਸ ਜਾਰੀ ਕੀਤੇ ਜਾਣਗੇ।ਕਣਕ ਦੀ ਕਟਾਈ ਲਈ ਕੰਬਾਇਨ ਚਲਾਉਣ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੋਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਖਰੀਦ ਕੇਂਦਰਾਂ ਦੀ ਗਿਣਤੀ ਵਧਾ ਕੇ ਦੁੱਗਣੀ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਹਰ ਕਿਸਾਨ ਲਈ ਮੰਡੀ ਨਿਧਾਰਿਤ ਕੀਤੀ ਜਾਵੇਗੀ।ਮਾਰਕੀਟ ਕਮੇਟੀ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮਿਤੀਵਾਰ ਪਾਸ ਜਾਰੀ ਕੀਤੇ ਜਾਣਗੇ। ਮਾਰਕੀਟ ਕਮੇਟੀ ਇੱਕ ਸਮੇਂ ਤਿੰਨ ਦਿਨਾਂ ਲਈ ਪਾਸ ਜਾਰੀ ਕਰੇਗੀ।ਹਰ ਪਾਸ ਦੀ ਮਿਆਰ ਵੱਧ ਤੋਂ ਵੱਧ ਇੱਕ ਟਰਾਲੀ ਕਣਕ ਤੱਕ ਸੀਮਤ ਹੋਵੇਗੀ।ਕਣਕ ਦੀ ਇੱਕ ਟਰਾਲੀ ਤੋਂ ਵੱਧ ਵਾਲੇ ਕਿਸਾਨਾਂ ਨੂੰ ਅਗਲੇ ਦਿਨਾਂ ਦੌਰਾਨ ਆਪਣੀ ਫਸਲ ਮੰਡੀ ਵਿੱਚ ਲਿਆਉਣ ਲਈ ਵੱਖਰੇ ਪਾਸ ਜਾਰੀ ਕੀਤੇ ਜਾਣਗੇ।
ਉਹਨਾਂ ਦੱਸਿਆ ਕਿ ਕਿਸਾਨ ਨੂੰ ਪਾਸ ਦੀ ਮਿਤੀ ਵਾਲੇ ਦਿਨ ਹੀ ਆਪਣੀ ਫਸਲ ਮੰਡੀ ਵਿੱਚ ਲਿਜਾਣ ਦੀ ਆਗਿਆ ਹੋਵੇਗੀ।ਪਾਸ ਨਾਲ ਕਿਸੇ ਕਿਸਮ ਦੀ ਛੇੜ-ਛਾੜ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੰਡੀ ਵਿੱਚ ਦਾਖਲੇ ਲਈ ਅਸਲ ਪਾਸ ਹੀ ਦਿਖਾਉਣਾ ਪਵੇਗਾ, ਫੋਟੋ ਕਾਪੀ ਨੂੰ ਨਹੀਂ ਮੰਨਿਆ ਜਾਵੇਗਾ।
ਕਿਸਾਨਾਂ ਦੀ ਸਿਹਤ ਅਤੇ ਫ਼ਸਲ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਖ਼ਰੀਦ ਦੌਰਾਨ ਆਪਸੀ ਦੂਰੀ ਨੂੰ ਬਣਾ ਕੇ ਰੱਖਣਾ ਯੀਕਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਹਰ ਮੰਡੀ ਵਿੱਚ ਕਣਕ ਦੀ ਢੇਰੀਆਂ ਲਈ ਥਾਂ ਨਿਰਧਾਰਿਤ ਹੋਵੇਗੀ।ਉਨਾਂ ਕਿਹਾ ਕਿ ਮੰਡੀਆਂ ਅਤੇ ਸਮੂਹ ਖ਼ਰੀਦ ਕੇਂਦਰਾਂ ਵਿਚ ਮਾਰਕਿਟ ਕਮੇਟੀ ਵਲੋਂ ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਹੋਰ ਸੰਭਵ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ 8 ਪ੍ਰਮੂੱਖ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਚੱਲਦਿਆਂ “ਆਟੋਮੈਟਿਕ ਡਿਸਇੰਨਫੈਕਸ਼ਨ ਚੈਂਬਰ” ਲਗਾਏ ਜਾਣਗੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਦਾਖਲ ਹੋਣ ਤੋਂ ਪਹਿਲਾ ਉਹ ਇਹਨਾਂ ਚੈਂਬਰਾਂ ਵਿੱਚੋਂ ਦੀ ਜ਼ਰੂਰ ਲੰਘ ਕੇ ਆਉਣ ਤਾਂ ਜੋ ਉਹ ਸੈਨੀਟਾਈਜ਼ ਹੋ ਸਕਣ।ਉਨਾਂ ਅਧਿਕਾਰੀਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
————