With the negative report of 509 samples sent for testing, the news of relief for the district due to the corona virus epidemic
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਾਂਚ ਲਈ ਭੇਜੇ ਗਏ 509 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹੇ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ
ਹੁਣ ਤੱਕ ਕੋਵਿਡ-19 ਦੇ 9076 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8614 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 26 ਜੂਨ :
ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 509 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ ਨਾਲ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਬੜ੍ਹੀ ਰਾਹਤ ਦੀ ਖਬਰ ਆਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 18 ਐਕਟਿਵ ਕੇਸ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੇ 9079 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 8614 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 198 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 176 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 270 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਦੱਸਿਆ ਕਿ ਘਰ-ਘਰ ਨਿਗਰਾਨੀ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਿਆ ਜਾ ਸਕੇ।
———–