Close

With the objective of making life easier for the disabled, 263 devices and artificial limbs were provided to 144 beneficiaries of Block Nowshera – Harminder Singh Gill

Publish Date : 26/08/2021
MLA

ਦਿਵਿਆਂਗਜਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਬਲਾਕ ਨੌਸ਼ਹਿਰਾ ਦੇ 144 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ 263 ਉਪਕਰਣ ਤੇ ਬਣਾਉਟੀ ਅੰਗ-ਸ੍ਰ. ਹਰਮਿੰਦਰ ਸਿੰਘ ਗਿੱਲ
ਜ਼ਿਲ੍ਹੇ ਦੇ ਕੁੱਲ 969 ਲਾਭਪਾਤਰੀਆਂ ਨੂੰ 1 ਕਰੋੜ 77 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਏ ਗਏ ਲੋੜੀਂਦੇ ਉਪਕਰਣ ਅਤੇ ਬਣਾਉਟੀ ਅੰਗ-ਡਿਪਟੀ ਕਮਿਸ਼ਨਰ
ਨੌਸ਼ਹਿਰਾ ਪੰਨੂਆਂ, (ਤਰਨ ਤਾਰਨ), 26 ਅਗਸਤ :
ਦਿਵਿਆਂਗਜਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਹਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਕਰਵਾਏ ਗਏ ਵਿਸ਼ੇਸ ਸਮਾਗਮ ਦੌਰਾਨ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਬਲਾਕ ਨੌਸ਼ਹਿਰਾ ਪੰਨੂਆਂ ਦੇ 144 ਲਾਭਪਾਤਰੀਆਂ ਨੂੰ 263 ਉਪਕਰਣ ਅਤੇ ਬਣਾਉਟੀ ਅੰਗ ਮੁਹੱਈਆ ਕਰਵਾਏ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਬਲਾਕ ਨੌਸ਼ਹਿਰਾ ਪੰਨੂਆਂ ਦੇ 144 ਲਾਭਪਾਤਰੀਆਂ ਨੂੰ 263 ਉਪਕਰਣ ਮੁਹੱਈਆ ਕਰਵਾਏ ਗਏ ਹਨ, ਜਿੰਨ੍ਹਾਂ ਦੀ ਕੀਮਤ ਲੱਗਭੱਗ ਲੱਗਭੱਗ 23 ਲੱਖ ਰੁਪਏ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ 27 ਮੋਟਰਾਈਜ਼ਡ ਟਰਾਈਸਾਈਕਲ, 47 ਟਰਾਈ ਸਾਈਕਲ, 20 ਵੀਲ੍ਹਚੇਅਰ ਅਤੇ ਹੋਰ ਉਪਕਰਨ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅਲਿਮਕੋ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਕੁੱਲ 969 ਲਾਭਪਾਤਰੀਆਂ ਨੂੰ 1 ਕਰੋੜ 77 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਲੋੜੀਂਦੇ ਉਪਕਰਣ ਅਤੇ ਬਣਾਉਟੀ ਅੰਗ ਮੁਹੱਈਆ ਕਰਵਾਏ ਗਏ ਹਨ।
ਉਹਨਾਂ ਦੱਸਿਆ ਕਿ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ, ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਵਿਸ਼ੇਸ ਕੈਂਪ ਲਗਾਏ ਗਏ ਸਨ।ਇਹਨਾਂ ਵਿਸ਼ੇਸ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ, ਜਿੰਨ੍ਹਾਂ ਨੂੰ ਲੋੜ ਅਨੁਸਾਰ ਉਪਕਰਣ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਕਾਂਗਰਸੀ ਆਗੂ ਤੇ ਪਤਵੰਤੇ ਹਾਜ਼ਰ ਸਨ।