Close

Workers belonging to the state of Bihar stranded in other states, the Bihar government Release helpline and app for financial support

Publish Date : 25/04/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਬਿਹਾਰ ਸਰਕਾਰ ਵੱਲੋਂ ਦੂਸਰੇ ਰਾਜਾਂ ’ਚ ਫ਼ਸੇ ਬਿਹਾਰ ਰਾਜ ਨਾਲ ਸਬੰਧਤ ਮਜ਼ਦੂਰਾਂ
ਦੀ ਮਾਲੀ ਸਹਾਇਤਾ ਲਈ ਹੈੱਲਪਲਾਈਨ ਅਤੇ ਐਪ ਜਾਰੀ-ਡੀ. ਸੀ.
ਤਰਨ ਤਾਰਨ, 25 ਅਪਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਬਿਹਾਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ, ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜ਼ਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000 ਰੁਪਏ ਦੀ ਰਾਸ਼ੀ ਪਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਿਹਾਰ ਸਰਕਾਰ ਵੱਲੋਂ ਵੈੱਬਸਾਈਟ  www.aapda.bih.nic.in  ਜਾਰੀ ਕੀਤੀ ਹੈ ਜਿਸ ਤੇ ਲਾਭਪਾਤਰੀ ਖੁਦ ਨੂੰ ਰਜਿਸਟਰਡ ਕਰ ਕੇ ਇਸ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ ਬਿਹਾਰ ਦੇ ਉਨ੍ਹਾਂ ਵਸਨੀਕਾਂ ਲਈ ਹੈ ਜੋ ਕੋਰੋਨਾ ਵਾਇਰਸ ਕਾਰਨ ਦੂਜੇ ਰਾਜਾਂ ਵਿੱਚ ਫਸੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਰੂਰੀ ਦਸਤਾਵੇਜ਼ ਜਿਵੇਂ ਲਾਭਪਾਤਰੀ ਦਾ ਅਧਾਰ ਕਾਰਡ, ਬੈਂਕ ਦਾ ਖਾਤਾ ਨੰਬਰ ਜਿਸ ਦੀ ਬਰਾਂਚ ਬਿਹਾਰ ਰਾਜ ਵਿੱਚ ਹੋਵੇ।ਇਸ ਤੋਂ ਇਲਾਵਾ ਇਕ ਸਾਫ਼ ਤਸਵੀਰ (ਸੈਲਫ਼ੀ) ਜੋ ਅਧਾਰ ਕਾਰਡ ਨਾਲ ਮੇਲ ਖਾਂਦੀ ਹੋਵੇ। ਇੱਕ ਅਧਾਰ ਨੰਬਰ ’ਤੇ ਇੱਕ ਹੀ ਰਜਿਸਟ੍ਰੇਸ਼ਨ ਕੀਤੀ ਜਾਵੇ। ਮੋਬਾਇਲ ਨੰਬਰ ‘ਤੇ ਪ੍ਰਾਪਤ ਓ. ਟੀ. ਪੀ. ਦੀ ਮੋਬਾਇਲ ਐਪ ’ਤੇ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਿਹਾਰ ਭਵਨ ਨਵੀਂ ਦਿੱਲੀ ਵਿਖੇ ਹੈਲਪਲਾਈਨ ਨੰਬਰ 011-23792009, 23014326 ਅਤੇ 23013884 ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪਟਨਾ ਕੰਟਰੋਲ ਰੂਮ ਨੰਬਰ 0612-2294204, 2294205 ਵੀ ਸਥਾਪਿਤ ਕੀਤੇ ਗਏ ਹਨ।ਇੱਥੇ ਵੀ ਇਹ ਲੋਕ ਕਾਲ ਕਰ ਸਕਦੇ ਹਨ।
ਇਸੇ ਤਰਾਂ ਮੱਧ ਪ੍ਰਦੇਸ਼ ਸਰਕਾਰ ਵੱਲੋਂ ਵੀ ਦੂਜੇ ਰਾਜਾਂ ਵਿਚ ਫਸੇ ਆਪਣੇ ਨਾਗਰਿਕਾਂ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਹ ਨੰਬਰ ਹੈ 0755-2411180 ਹੈ। ਮੱਧ ਪ੍ਰਦੇਸ਼ ਨਾਲ ਸਬੰਧਤ ਨਾਗਰਿਕ ਇਸ ਨੰਬਰ ਤੇ ਕਾਲ ਕਰਕੇ ਆਪਣੀ ਪੂਰੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਜਿਸ ਤੇ ਮੱਧ ਪ੍ਰਦੇਸ਼ ਸਰਕਾਰ ਅਜਿਹੇ ਲੋਕਾਂ ਦੇ ਖਾਤੇ ਵਿਚ 1 ਹਜ਼ਾਰ ਰੁਪਏ ਦੀ ਮੱਦਦ ਪਾਏਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਵਾਸੀ ਮਜਦੂਰ ਕਿਸੇ ਵੀ ਮੁਸ਼ਕਿਲ ਸਮੇਂ ਜਿ਼ਲ੍ਹਾ ਪੱਧਰੀ ਹੈਲਪਲਾਈਨ ਨੰਬਰ 1852-224115 ਅਤੇ 01852-222181 ਤੇ ਸੰਪਰਕ ਕਰ ਸਕਦੇ ਹਨ, ਜਿੱਥੋਂ ਉਨ੍ਹਾਂ ਨੂੰ ਸਥਾਨਕ ਪੱਧਰ ਤੇ ਹਰ ਮੱਦਦ ਮੁਹੱਈਆ ਕਰਵਾਈ ਜਾਵੇਗੀ।