Close

World Bicycle Day celebrated under “Azadi Ka Amrit Mahautsav”

Publish Date : 06/06/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ
ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀ ਪਹਿਲ ਕਦਮੀ ‘ਤੇ ਕੱਢੀ ਗਈ ਸਾਈਕਲ ਰੈਲੀ
ਤਰਨ ਤਾਰਨ, 03 ਜੂਨ :
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੱਜ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ।ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ ਅਤੇ ਜ਼ਿਲਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਯੂਥ ਹੋਸਟਲ ਤਰਨ ਤਾਰਨ ਤੋਂ ਸਾਈਕਲ ਰੈਲੀ ਨੂੰ ਰਵਾਨਾ ਕੀਤਾ। ਇਸ ਰੈਲੀ ਵਿੱਚ ਤਰਨਤਾਰਨ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਇਸ ਮੌਕੇ ਜ਼ਿਲਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਦੱਸਿਆ ਕਿ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀ ਪਹਿਲ ਕਦਮੀ ‘ਤੇ ਕੱਢੀ ਗਈ ਇਸ ਸਾਈਕਲ ਦਾ ਮੰਤਵ ਸਿਹਤਮੰਦ ਜੀਵਨ-ਜਾਚ ਦੇ ਸੁਨੇਹੇ ਦੇ ਨਾਲ-ਨਾਲ, ਦੇਸ਼ ਦੇ ਅਜ਼ਾਦੀ ਦੇ 75 ਸਾਲਾਂ ਅਮੀਰ ਇਤਿਹਾਸ ਨਾਲ ਵੀ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ 3 ਜੂਨ 2022 ਨੂੰ ਵਿਸ਼ਵ ਸਾਈਕਲ ਦਿਵਸ, ਵਿਸ਼ਵ ਭਰ `ਚ ਸਾਈਕਲਿੰਗ ਦੀ ਮਹੱਤਤਾ ਨੂੰ ਦਰਸਾਉਣ ਲਈ ਮਨਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਸਾਨੂੰ ਆਪਣੀ ਸਰੀਰਕ ਫਿਟਨੈੱਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੇਰੇ ਉੱਠ ਕੇ ਵੱਧ ਤੋਂ ਵੱਧ ਦੌੜਨਾ, ਸਾਈਕਲ ਚਲਾਉਣਾ ਤੇ ਸਰੀਰਕ ਕਸਰਤਾਂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਆਪਣੇ ਸਰੀਰ ਦੀ ਸਹੀ ਸੰਭਾਲ ਦੇ ਨਾਲ-ਨਾਲ ਨਸਿ਼ਆਂ ਵਰਗੀ ਭੈੜੀ ਲਾਹਨਤ ਤੋਂ ਵੀ ਦੂਰ ਰਹਿ ਸਕੀਏ।
ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਮੀਤ ਕੌਰ ਨੇ ਨੌਜਵਾਨ ਨੂੰ ਕਿਹਾ ਕਿ ਨੌਜਵਾਨ ਕੋਲ ਜਦੋਂ ਵੀ ਵਿਹਲਾ ਟਾਈਮ ਹੁੰਦਾ ਹੈ ਉਹ ਜਿੰਮ ਜਾਣ, ਸਾਈਕਲਿੰਗ ਕਰਨ, ਦੌੜਨ ਤੇ ਖੇਡਾਂ ਵਿੱਚ ਭਾਗ ਲੈਣ ਤਾਂ ਜੋ ਉਨ੍ਹਾਂ ਦਾ ਸਰੀਰ ਤੰਦਰੁਸਤ ਰਹਿ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੋਟਰ ਵਹੀਕਲਾਂ ਦੀ ਵਰਤੋਂ ਘਟਾ ਕੇ ਸਾਈਕਲ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕੀਏ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਇੱਕ ਤੰਦਰੁਸਤ, ਨਸ਼ਾ ਮੁਕਤ ਰਹਿਤ ਪ੍ਰਦੂਸ਼ਣ ਰਹਿਤ ਵਾਤਾਵਰਨ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।