Close

World Mental Health Day at Mahindipur by District Legal Services Authority Awareness was spread by the Child Welfare Committee in the seminar

Publish Date : 12/10/2021
DWC

ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵੱੱਲੋਂ ਮਹਿੰਦੀਪੁਰ ਵਿਖੇ ਵਰਲਡ ਮੈਂਟਲ ਹੈਲਥ ਡੇ
‘ਤੇ ਸੈਮੀਨਾਰ ਵਿੱਚ ਬਾਲ ਭਲਾਈ ਕਮੇਟੀ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ
ਤਰਨ ਤਾਰਨ, 09 ਅਕਤੂਬਰ :
ਬੀਤੇ ਦਿਨ ਖੇਮਕਰਨ ਵਿਖੇ ਜੀਰੋ ਲਾਈਨ ਤੇ ਸਥਿਤ ਪਿੰਡ ਮਹਿੰਦੀਪੁਰ ਵਿਖੇ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਹਿੰਦੀਪੁਰ ਵਿਖੇ ਵਰਲਡ ਮੈਂਟਲ ਹੈਲਥ ਡੇ ਤੇ ਸੈਮੀਨਾਰ ਕਰਵਾਇਆ ਗਿਆ।
ਇਹ ਸੈਮੀਨਾਰ ਜਿਲ੍ਹਾ ਸ਼ੈਸਨ ਜੱਜ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਤੇ ਪੈਨ ਇੰਡੀਆ ਅਵੇਅਰਨੈਸ ਅਤੇ ਆਉਟਰੀਚ ਪ੍ਰੋਗਰਾਮ ਜੋ ਕਿ 2 ਅਕਤੂਬਰ ਤੋਂ 14 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਕਰਾਇਆ ਗਿਆ।ਇਸ ਸੈਮੀਨਾਰ ਵਿਚ ਬਾਰਡਰ ਦੇ ਪਿੰਡਾਂ ਦੇ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ‘ਤੇ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।
ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਅਮਨਪ੍ਰੀਤ ਕੌਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਪਿਛੜੇ ਇਲਾਕੇ ਦੇ ਲੋਕਾਂ ਨੂੰ ਬੱਚਿਆਂ ਲਈ ਬਣੇ ਜੁਵੇਨਾਈਲ ਜਸਟਿਸ ਐਕਟ ਅਤੇ ਬਾਲ ਭਲਾਈ ਕਮੇਟੀ ਦੇ ਕੰਮਕਾਰ ਸਬੰਧੀ ਜਾਣਕਾਰੀ ਦੇਣ ਲਈ ਚੇਅਰਪਰਸਨ ਬਾਲ ਭਲਾਈ ਕਮੇਟੀ ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਮੈਂਬਰ ਸ਼੍ਰੀਮਤੀ ਸਰਬਜੀਤ ਕੌਰ ਨੂੰ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੁਲਾਰੇ ਦੇ ਤੌਰ ‘ਤੇ ਆਪਣੇ ਵਿਚਾਰ ਲੋਕਾਂ ਨਾਲ ਸਾਂਝੇ ਕੀਤੇ।
ਇਸ ਮੌਕੇ ਬਾਲ ਭਲਾਈ ਕਮੇਟੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਦੀ ਮਾਨਸਿਕ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਰੱਖਣ ਅਤੇ ਨਸ਼ਿਆਂ ਦੀ ਗ੍ਰਿਫਿਤ ਵਿਚ ਜਾ ਚੱੁਕੇ ਬੱਚਿਆਂ ਨੂੰ ਨਸ਼ੇ ਛਡਾ ਕੇ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ।