Close

World No Tobacco Day was celebrated with great enthusiasm at Government Senior Secondary School Narli

Publish Date : 01/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਲੀ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ
ਤਰਨ ਤਾਰਨ, 31 ਮਈ :
ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਨੋਡਲ ਅਫਸਰ ਡਾ. ਸੁਖਜਿੰਦਰ ਸਿੰਘ ਗੋਰਾਇਆ ਦੇ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰਲੀ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸਿਹਤ ਕਰਮੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਭਾਸ਼ਣ ਦੇਣ ਦੇ ਨਾਲ-ਨਾਲ ਨਾਟਕ ਖੇਡਿਆ ਗਿਆ।ਵਿਦਿਆਰਥੀਆਂ ਵੱਲੋਂ ਤੰਬਾਕੂ ਦੇ ਵਿਰੁੱਧ ਪੋਸਟਰ ਵੀ ਤਿਆਰ ਕਰਕੇ ਜਾਗਰੂਕਤਾ ਫੈਲਾਈ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੂਪ ਕੰਵਲ ਅਤੇ ਬਾਕੀ ਸਕੂਲ ਸਟਾਫ਼ ਮੌਜੂਦ ਰਿਹਾ।
ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਉਣ ਦਾ ਮੁੱਖ ਮੰਤਵ ਆਮ ਨਾਗਰਿਕਾਂ ਦੇ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।ਉਨਾਂ ਕਿਹਾ ਕਿ ਮਈ 31 ਨੂੰ ਦੁਨੀਆ ਭਰ ਦੇ ਵਿੱਚ ਇਸ ਦਿਵਸ ਨੂੰ ਵੱਖ ਵੱਖ ਮੁਲਕਾਂ ਵੱਲੋਂ ਮਨਾਇਆ ਗਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਸਾਲ 2023 ਦੀ ਥੀਮ “ਵੀ ਵਾਂਟ ਫੂਡ, ਨੋਟ ਤੰਬਾਕੂ” ਜਿਸ ਦਾ ਮਤਲਬ ਕਿ ਵਿਸ਼ਵ ਨੂੰ ਅਨਾਜ ਦੀ ਲੋੜ ਹੈ, ਨਾ ਕਿ ਤੰਬਾਕੂ ਦੀ”.
ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਤੰਬਾਕੂ ਚੋਂ ਘੱਟੋਂ ਘੱਟ 4000 ਵਿਸ਼ੇਲੇ ਰਸਾਇਣ ਨਿਕਲਦੇ ਹਨ ਜੋ ਕੀ ਕਈ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ।ਉਨਾਂ ਕਿਹਾ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੁੰਹ ਅਤੇ ਫੇਫੜਿਆ ਦੇ ਕੈਂਸਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਉਥੇ ਨਾਲ ਹੀ ਦਿਲ, ਦਿਮਾਗ, ਗੁਰਦਿਆਂ ਅਤੇ ਸ਼ਰੀਰ ਦੇ ਹੋਰ ਅੰਗਾਂ ਨੂੰ ਵੀ ਇਸਦਾ ਨੁਕਸਾਨ ਝੱਲਣਾ ਪੈਂਦਾ ਹੈ।
ਬਲਾਕ ਐਜੂਕੇਟਰ, ਨਵੀਨ ਕਾਲੀਆ ਨੇ ਕਿਹਾ ਤੰਬਾਕੂ ਆਦਮੀ ਹੌਲੀ ਹੌਲੀ ਖੋਖਲਾ ਕਰ ਦਿੰਦਾ ਹੈ ਅਤੇ ਇੱਕ ਦਿਨ ਵਿਅਕਤੀ ਦੀ ਬੇਵਖਤੀ ਮੌਤ ਦਾ ਕਾਰਨ ਬਣਦਾ ਹੈ।ਉਨਾਂ ਕਿਹਾ ਕਿ ਤੰਬਾਕੂ ਵਿਰੁੱਧ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਲੋੜ ਹੈ ਤਾਂ ਸਮਾਂ ਰਹਿੰਦਿਆ ਇਸ ਅਲਾਮਤ ਤੋਂ ਕੀਮਤੀ ਜਾਨਾਂ ਬਚਾਈਆ ਜਾ ਸਕਣ।
ਸਕੂਲ ਪ੍ਰਿੰਸੀਪਲ, ਸ਼੍ਰੀਮਤੀ ਰੂਪ ਕੰਵਲ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਬੋਧਨ ਕਰਦਿਆ ਕਿਹਾ ਕਿ ਉਹ ਪੂਰੀ ਉਮਰ ਤੰਬਾਕੂ ਦੇ ਵਿਰੁੱਧ ਖੜੇ ਰਹਿਣਗੇ ਅਤੇ ਇਸ ਖਿਲਾਫ ਹਮੇਸ਼ਾ ਜਾਗਰੂਕਤਾ ਫੈਲਾਉਣਗੇ।
ਇਸ ਮੌਕੇ ਬਲਾਕ ਐਜੂਕੇਟਰ ਨਵੀਨ ਕਾਲੀਆ, ਐੱਸ. ਆਈ. ਰਣਬੀਰ ਸਿੰਘ, ਸੁਖਵਿੰਦਰਪਾਲ ਸਿੰਘ, ਪਵਨਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਮੌਜੂਦ ਰਿਹਾ।